ਭਾਰਤੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ਲਈ ਬੁੱਧਵਾਰ ਨੂੰ ਨਿਊਜ਼ੀਲੈਂਡ ਪਹੁੰਚ ਗਏ ਹਨ, ਇਸ ਦੌਰਾਨ ਉਹ ਗਵਰਨਰ-ਜਨਰਲ ਡੇਮ ਸਿੰਡੀ ਕਿਰੋ, ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅਤੇ ਹੋਰ ਸੀਨੀਅਰ ਮੰਤਰੀਆਂ ਨਾਲ ਮੁਲਾਕਾਤ ਕਰਨਗੇ ਜਿਸ ਨਾਲ ਭਾਰਤ ਨਾਲ ਦੁਵੱਲੇ ਸਬੰਧਾਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਹੋਵੇਗੀ। ਨਿਊਜ਼ੀਲੈਂਡ ਦੇ ਗਵਰਨਰ ਜਨਰਲ ਡੇਮ ਸਿੰਡੀ ਕੀਰੋ ਦੇ ਸੱਦੇ ‘ਤੇ ਰਾਸ਼ਟਰਪਤੀ ਮੁਰਮੂ ਨਿਊਜ਼ੀਲੈਂਡ ਪਹੁੰਚੇ ਹਨ। ਆਕਲੈਂਡ ਹਵਾਈ ਅੱਡੇ ‘ਤੇ ਨਿਊਜ਼ੀਲੈਂਡ ਦੇ ਖੇਤੀਬਾੜੀ, ਵਪਾਰ, ਜੰਗਲਾਤ ਅਤੇ ਵਿਦੇਸ਼ ਮਾਮਲਿਆਂ ਦੇ ਐਸੋਸੀਏਟ ਮੰਤਰੀ ਟੌਡ ਮੈਕਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਇਸ ਮੌਕੇ ਭਾਰਤ ਦੀ ਹਾਈ ਕਮਿਸ਼ਨਰ ਨੀਤਾ ਭੂਸ਼ਣ ਵੀ ਮੌਜੂਦ ਸਨ।
ਦੱਸ ਦੇਈਏ ਰਾਸ਼ਟਰਪਤੀ 9 ਅਗਸਤ ਨੂੰ ਆਕਲੈਂਡ ਵਿੱਚ ਆਮ ਲੋਕਾਂ ਨਾਲ ਮੁਲਾਕਤ ਕਰਨਗੇ ਪਰ ਇਸ ਮੌਕੇ ਸਿਰਫ ਉਨ੍ਹਾਂ ਲੋਕਾਂ ਨੂੰ ਇਸ ਮਿਲਣੀ ਵਿੱਚ ਜਾਣ ਦਾ ਮੌਕਾ ਮਿਲੇਗਾ, ਜਿਨ੍ਹਾਂ ਨੂੰ ਹਾਈ ਕਮਿਸ਼ਨ ਵੱਲੋਂ ਇਨਵੀਟੇਸ਼ਨ ਭੇਜਿਆ ਗਿਆ ਹੈ, ਜਿਨ੍ਹਾਂ ਕੋਲ ਇਨਵੀਟੇਸ਼ਨ ਨਹੀਂ ਭਾਂਵੇ ਉਹ ਵਿਦਆਰਥੀ ਹੋਣ ਜਾਂ ਨਿਊਜੀਲੈਂਡ ਰਹਿੰਦੇ ਆਮ ਭਾਰਤੀ ਨਾਗਰਿਕ ਉਨ੍ਹਾਂ ਨੂੰ ਇਸ ਮੀਟਿੰਗ ਵਿੱਚ ਜਾਣ ਦੀ ਇਜਾਜਤ ਨਹੀਂ ਮਿਲੇਗੀ।