ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਚਰਨਜੀਤ ਚੰਨੀ ਦਿੱਲੀ ਰਵਾਨਾ ਹੋ ਗਏ ਨੇ, ਇਸ ਦੌਰਾਨ ਉਨ੍ਹਾਂ ਦੀ ਮੁਲਾਕਤ ਹਾਈਕਮਾਨ ਨਾਲ ਹੋ ਸਕਦੀ ਹੈ। ਇਸ ਵਿਚਕਾਰ ਖ਼ਬਰ ਹੈ ਕਿ ਸਿੱਧੂ ਦਾ ਅਸਤੀਫਾ ਵੀ ਮਨਜ਼ੂਰ ਹੋ ਸਕਦਾ ਹੈ। ਉਨ੍ਹਾਂ ਦੀ ਜਗ੍ਹਾ ਰਵਨੀਤ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ।
ਗੌਰਤਲਬ ਹੈ ਕਿ ਚੰਨੀ ਸਰਕਾਰ ਵੱਲੋ ਨਵੇਂ DGP ਤੇ AG ਦੀਆਂ ਨਿਯੁਕਤੀਆਂ ਅਤੇ ਮੰਤਰੀ ਮੰਡਲ ਵਿੱਚ ਕੁੱਝ ਦਾਗੀ ਆਗੂਆਂ ਨੂੰ ਸ਼ਾਮਿਲ ਕੀਤੇ ਜਾਣ ਪਿੱਛੋਂ ਸਿੱਧੂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਜਿਸ ਨੂੰ ਲੈ ਕੇ ਸਿੱਧੂ ਦੀ ਨਰਾਜ਼ਗੀ ਅਜੇ ਵੀ ਬਰਕਰਾਰ ਹੈ। ਹਾਲਾਂਕਿ ਕਿ ਸਿੱਧੂ ਇਹ ਵੀ ਸਪਸ਼ਟ ਕਰ ਚੁੱਕੇ ਹਨ ਕਿ ਉਹ ਕਾਂਗਰਸ ‘ਚ ਹੀ ਰਹਿਣਗੇ।