ਕੈਂਟਰਬਰੀ ਦੇ ਇੱਕ ਸਕੂਲ ਵਿੱਚ ਇੱਕ ਸਾਲ 9 ਦੇ ਵਿਦਿਆਰਥੀ ਨੂੰ ਉਸਦੇ ਹੀ ਇੱਕ ਸਹਿਪਾਠੀ ਦੁਆਰਾ ਕਥਿਤ ਤੌਰ ‘ਤੇ ਕੁੱਟ-ਕੁੱਟ ਬੇਹੋਸ਼ ਕਰ ਦੇਣ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਜਾਂਚ ਚੱਲ ਰਹੀ ਹੈ। ਪੀੜਤ ਲੜਕੇ ਦੇ ਪਰਿਵਾਰ ਨੇ ਪੁਲਿਸ ਨੂੰ ਹਮਲੇ ਦੀ ਸੂਚਨਾ ਦਿੱਤੀ ਹੈ ਜਦਕਿ ਐਸ਼ਬਰਟਨ ਕਾਲਜ ਦਾ ਕਹਿਣਾ ਹੈ ਕਿ ਇਹ ਵਿਵਹਾਰ “ਪੂਰੀ ਤਰ੍ਹਾਂ ਅਸਵੀਕਾਰਨਯੋਗ” ਸੀ। ਪ੍ਰਿੰਸੀਪਲ ਸਾਈਮਨ ਕੋਲਮੈਨ ਨੇ ਕਿਹਾ ਕਿ ਉਨ੍ਹਾਂ ਨੇ ਵੀ ਪੀੜਤ ਮੁੰਡੇ ਦੇ ਪਰਿਵਾਰ ਦੇ ਪੁਲਿਸ ਕੋਲ ਜਾਣ ਦੇ ਫੈਸਲੇ ਦਾ ਸਮਰਥਨ ਕੀਤਾ ਹੈ। ਕੋਲਮੈਨ ਨੇ ਕਿਹਾ, “ਇਹ ਅਫਸੋਸ ਵਾਲੀ ਗੱਲ ਹੈ ਕਿ ਮੈਂ ਪੁਸ਼ਟੀ ਕਰਦਾ ਹਾਂ ਕਿ ਸ਼ੁੱਕਰਵਾਰ ਨੂੰ ਦੋ 9 ਸਾਲ ਦੇ ਵਿਦਿਆਰਥੀਆਂ ਵਿਚਕਾਰ ਇੱਕ ਘਟਨਾ ਵਾਪਰੀ ਸੀ, ਜਿਸ ਦੇ ਨਤੀਜੇ ਵਜੋਂ ਇੱਕ ਨੂੰ ਐਸ਼ਬਰਟਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।” ਕਥਿਤ ਹਮਲਾ ਪਿਛਲੇ ਸ਼ੁੱਕਰਵਾਰ ਨੂੰ ਹੋਇਆ ਸੀ।
![Violence started happening in NZ schools](https://www.sadeaalaradio.co.nz/wp-content/uploads/2024/08/WhatsApp-Image-2024-08-16-at-6.06.16-PM-950x534.jpeg)