ਇਸ ਸਮੇਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੁੱਧਵਾਰ ਦੁਪਹਿਰ ਵੇਲੇ Geraldine ਨੇੜੇ ਦੋ ਵਾਹਨਾਂ ਦੀ ਟੱਕਰ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਸ਼ਾਮ 3.15 ਵਜੇ ਦੇ ਕਰੀਬ ਸਟੇਟ ਹਾਈਵੇਅ 79 ਅਤੇ ਕੈਨੇਡੀ ਰੋਡ ਦੇ ਚੌਰਾਹੇ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਗੰਭੀਰ ਕਰੈਸ਼ ਯੂਨਿਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਔਰਕੀ ਏਰੀਆ ਕਮਾਂਡਰ ਇੰਸਪੈਕਟਰ ਵਿੱਕੀ ਵਾਕਰ ਨੇ ਅੱਜ ਸ਼ਾਮ ਨੂੰ ਦੱਸਿਆ ਕਿ ਹਾਦਸਾ 2 ਗੱਡੀਆਂ ਵਿਚਾਲੇ ਆਹਮੋ-ਸਾਹਮਣੇ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋ ਲੋਕਾਂ ਨੂੰ ਗੰਭੀਰ ਹਾਲਤ ‘ਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮ੍ਰਿਤਕਾਂ ਨੂੰ ਗੱਡੀਆਂ ਕੱਟਕੇ ਵਿੱਚੋਂ ਬਾਹਰ ਕੱਢਿਆ ਗਿਆ ਹੈ।
![](https://www.sadeaalaradio.co.nz/wp-content/uploads/2024/08/WhatsApp-Image-2024-08-21-at-2.45.54-PM-950x535.jpeg)