Invercargill ਵਿੱਚ ਸ਼ਨੀਵਾਰ ਨੂੰ ਇੱਕ ਵਿਅਕਤੀ ਦੀ ਪਿੱਠ ਉੱਤੇ ਗੋਲੀਆਂ ਲੱਗਣ ਦੇ ਮਾਮਲੇ ਤੋਂ ਬਾਅਦ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਤਲਾਸ਼ੀ ਵਾਰੰਟ ਜਾਰੀ ਹੋਣ ਤੋਂ ਬਾਅਦ ਤਿੰਨ ਮਰਦਾਂ ਅਤੇ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਗਿਆ। ਇੱਕ 26 ਸਾਲਾ ਔਰਤ ਅਤੇ ਇੱਕ 21 ਸਾਲਾ ਆਦਮੀ ਉੱਤੇ ਹਥਿਆਰਾਂ ਦੇ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ, ਜਦੋਂ ਕਿ ਇੱਕ 36 ਸਾਲਾ ਵਿਅਕਤੀ ਉੱਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ।
ਇਹ ਸਾਰੇ ਵੀਰਵਾਰ ਨੂੰ ਇਨਵਰਕਾਰਗਿਲ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ। ਇੱਕ 25 ਸਾਲਾ ਵਿਅਕਤੀ ‘ਤੇ ਅਸਲਾ ਰੱਖਣ, ਵਿਰੋਧ ਕਰਨ ਅਤੇ ਪੁਲਿਸ ‘ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ। ਉਹ ਪਹਿਲਾਂ ਹੀ ਅਦਾਲਤ ਵਿੱਚ ਪੇਸ਼ ਹੋ ਚੁੱਕਾ ਹੈ ਅਤੇ ਉਸ ਨੂੰ 12 ਅਕਤੂਬਰ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਘਟਨਾ ਦੀ ਪੁੱਛਗਿੱਛ ਜਾਰੀ ਹੈ ਅਤੇ ਕਿਉਂਕਿ ਮਾਮਲਾ ਅਦਾਲਤ ਦੇ ਸਾਹਮਣੇ ਹੈ ਇਸ ਸਮੇਂ ਪੁਲਿਸ ਹੋਰ ਟਿੱਪਣੀ ਕਰਨ ਦੀ ਸਥਿਤੀ ਵਿੱਚ ਨਹੀਂ ਹੈ।