ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ, ਸੁਪਰੀਮ ਕੋਰਟ ਵਿੱਚ ਇਸ ਮਾਮਲੇ ‘ਤੇ ਅੱਜ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਫਿਲਹਾਲ ਮਾਮਲੇ ਦੀ ਸੁਣਵਾਈ ਜਾਰੀ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ ਕਿ ਕੁੱਝ ਸਮੇਂ ਤੱਕ ਕੋਈ ਵੱਡਾ ਫੈਸਲਾ ਆ ਸਕਦਾ ਹੈ। ਇਸ ਮਾਮਲੇ ਤੇ ਚੀਫ਼ ਜਸਟਿਸ ਦੀ ਬੈਂਚ ਸੁਣਵਾਈ ਕਰ ਰਹੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਘਟਨਾ ਦੌਰਾਨ 4 ਕਿਸਾਨਾਂ, ਇੱਕ ਪਤੱਰਕਾਰ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ।
ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਉੱਥੇ ਹੀ ਬੀਤੇ ਦਿਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਇਸ ਤੋਂ ਇਲਾਵਾ ਅੱਜ ਅਖਿਲੇਸ਼ ਯਾਦਵ ਲਖੀਮਪੁਰ ਜਾਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ।