ਮੰਗਲਵਾਰ ਨੂੰ ਫ਼ਿਰੋਜ਼ਪੁਰ ‘ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਹਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਫ਼ਿਰੋਜ਼ਪੁਰ ਦੇ ਬਾਂਸੀ ਗੇਟ ਸਥਿਤ ਅਕਾਲਗੜ੍ਹ ਗੁਰਦੁਆਰੇ ਦੇ ਸਾਹਮਣੇ ਮੰਗਲਵਾਰ ਦੁਪਹਿਰ ਤਿੰਨ ਬਾਈਕ ‘ਤੇ ਆਏ ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ ਸਨ। ਕਾਰ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਨੌਜਵਾਨ ਅਤੇ ਇੱਕ ਲੜਕੀ ਸ਼ਾਮਿਲ ਹੈ। ਇਸ ਦੇ ਨਾਲ ਹੀ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।
ਲੜਕੀ ਦੇ ਸਿਰ ‘ਤੇ ਗੋਲੀ ਲੱਗੀ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ 10 ਦਿਨਾਂ ਬਾਅਦ ਵਿਆਹ ਹੋਣਾ ਸੀ। ਇਹ ਲੋਕ ਵਿਆਹ ਦੇ ਕਾਰਡ ਵੰਡਣ ਅਤੇ ਬਾਜ਼ਾਰ ‘ਚ ਸਾਮਾਨ ਖਰੀਦਣ ਜਾ ਰਹੇ ਸਨ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਹੈ।