ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ ‘ਚ ਸ਼ਾਮਿਲ ਹੋ ਗਏ ਹਨ। ਦੋਵੇਂ ਪਹਿਲਵਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜੂਦਗੀ ‘ਚ ਕਾਂਗਰਸ ‘ਚ ਸ਼ਾਮਿਲ ਹੋਏ ਹਨ। ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਰਟੀ ਆਗੂ ਪਵਨ ਖੇੜਾ, ਹਰਿਆਣਾ ਕਾਂਗਰਸ ਪ੍ਰਧਾਨ ਉਦੈ ਭਾਨ ਅਤੇ ਹਰਿਆਣਾ ਦੇ ਇੰਚਾਰਜ ਦੀਪਕ ਬਾਬਰੀਆ ਵੀ ਮੌਜੂਦ ਸਨ।
ਸੂਤਰਾਂ ਅਨੁਸਾਰ ਕਾਂਗਰਸ ਦੇ ਸਟਾਰ ਪ੍ਰਚਾਰਕ ਹੋਣ ਤੋਂ ਇਲਾਵਾ ਬਜਰੰਗ ਪੂਨੀਆ ਨੂੰ ਕਾਂਗਰਸ ਸੰਗਠਨ ਵਿੱਚ ਯੋਗ ਅਹੁਦਾ ਦਿੱਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਸਿਰਫ ਵਿਨੇਸ਼ ਫੋਗਾਟ ਹੀ ਚੋਣ ਲੜੇਗੀ। ਬਜਰੰਗ ਪੂਨੀਆ ਚੋਣ ਨਹੀਂ ਲੜਨਗੇ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਵਿਨੇਸ਼ ਕਿੱਥੋਂ ਚੋਣ ਲੜੇਗੀ। ਕਾਂਗਰਸ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਮਲਿਕਾਅਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਇਹ ਮੁਲਾਕਾਤ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ।