[gtranslate]

Big Breaking : ਕੇਂਦਰੀ ਮੰਤਰੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੇ ਕੀਤਾ ਸਰੈਂਡਰ, ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦਾ ਹੈ ਦੋਸ਼

union ministers son ashish mishra surrenders

ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਲਖੀਮਪੁਰ ਖੀਰੀ ਸਥਿਤ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਗਏ ਹਨ। ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ। ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 22 ਮਿੰਟ ਪਹਿਲਾਂ ਸਵੇਰੇ 10.38 ਵਜੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚੇ ਹਨ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਚੁੱਕੀ ਸੀ।

ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ। ਹਰ ਜਗ੍ਹਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕ੍ਰਾਈਮ ਬ੍ਰਾਂਚ ਨੇ ਆਸ਼ੀਸ਼ ਮਿਸ਼ਰਾ ਨੂੰ ਸੰਮਨ ਕੀਤਾ ਸੀ। ਕ੍ਰਾਈਮ ਬ੍ਰਾਂਚ ਦੇ ਵੱਲੋ ਆਸ਼ੀਸ਼ ਮਿਸ਼ਰਾ ਨੂੰ ਤਲਬ ਕੀਤਾ ਗਿਆ ਸੀ ਅਤੇ 9 ਅਕਤੂਬਰ ਨੂੰ ਦਿਨ ਦੇ 11 ਵਜੇ ਤੋਂ ਪਹਿਲਾਂ ਪੇਸ਼ ਹੋਣ ਲਈ ਕਿਹਾ ਗਿਆ ਸੀ। ਆਸ਼ੀਸ਼ ‘ਤੇ ਕਿਸਾਨਾਂ’ ਤੇ ਕਾਰ ਚੜ੍ਹਾਉਣ ਦਾ ਦੋਸ਼ ਹੈ।

Leave a Reply

Your email address will not be published. Required fields are marked *