ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਮੰਗਲਵਾਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਹਰਿਆਣਾ ਵਿੱਚ ਅੱਜ ਹੋਣ ਵਾਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕਾਂਗਰਸ ਦੇ ਭੁਪਿੰਦਰ ਸਿੰਘ ਹੁੱਡਾ ਅਤੇ ਵਿਨੇਸ਼ ਫੋਗਾਟ ਦੀ ਕਿਸਮਤ ਦਾ ਫੈਸਲਾ ਹੋਵੇਗਾ। ਹਰਿਆਣਾ ਚੋਣਾਂ ਦੇ ਹੁਣ ਤੱਕ ਦੇ ਰੁਝਾਨਾਂ ਵਿੱਚ ਭਾਜਪਾ ਨੂੰ ਲਗਾਤਾਰ ਲੀਡ ਮਿਲਦੀ ਨਜ਼ਰ ਆ ਰਹੀ ਹੈ। ਭਾਜਪਾ 47 ਸੀਟਾਂ ‘ਤੇ ਅੱਗੇ ਹੈ ਜਦਕਿ ਕਾਂਗਰਸ 36 ਸੀਟਾਂ ‘ਤੇ ਅੱਗੇ ਹੈ। ਇਸ ਤੋਂ ਇਲਾਵਾ ਇਨੈਲੋ ਦੋ ਅਤੇ ਹੋਰ ਪੰਜ ਸੀਟਾਂ ‘ਤੇ ਅੱਗੇ ਹਨ। ਹਰਿਆਣਾ ਦੇ ਵਿੱਚ ਕਾਂਗਰਸ ਨੂੰ ਵੋਟਾਂ ਵੱਧ ਮਿਲੀਆਂ ਨੇ ਪਰ ਸੀਟਾਂ ਘੱਟ। ਚੋਣ ਕਮਿਸ਼ਨ ਅਨੁਸਾਰ ਹਰਿਆਣਾ ‘ਚ ਕਾਂਗਰਸ ਦਾ ਵੋਟ ਸ਼ੇਅਰ BJP ਤੋਂ ਜਿਆਦਾ ਹੈ। ਹਰਿਆਣਾ ‘ਚ ਕਾਂਗਰਸ ਦਾ ਵੋਟ ਸ਼ੇਅਰ 40.57 ਫੀਸਦੀ ਹੈ ਜਦਕਿ BJP ਦਾ ਵੋਟ ਸ਼ੇਅਰ 38.80 ਫੀਸਦੀ ਹੈ।
![haryana vidhan sabha result 2024](https://www.sadeaalaradio.co.nz/wp-content/uploads/2024/10/WhatsApp-Image-2024-10-08-at-10.39.41-AM-950x534.jpeg)