ਦੱਖਣੀ ਆਕਲੈਂਡ ਦੇ ਉਪਨਗਰ ਵਾਈਰੀ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਹੈਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 1.08 ਵਜੇ ਇੱਕ ਘਟਨਾ ਲਈ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ “ਅਸੀਂ ਇੱਕ ਗੰਭੀਰ ਸੱਟਾਂ ਵਾਲੇ ਵਿਅਕਤੀ ਨੂੰ ਮਿਡਲਮੋਰ ਹਸਪਤਾਲ ਵਿੱਚ ਪਹੁੰਚਾਇਆ ਸੀ।” ਇੱਕ ਬਿਆਨ ਵਿੱਚ, ਪੁਲਿਸ ਨੇ ਕਿਹਾ ਕਿ ” ਗੋਲੀਬਾਰੀ ਦੀ ਘਟਨਾ” ਤੋਂ ਬਾਅਦ ਜਾਂਚ ਚੱਲ ਰਹੀ ਹੈ।