ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ (ਯੂਕੇ-ਅਮਰੀਕਾ-ਕੈਨੇਡਾ) ਲਈ ਵੱਡੀ ਖ਼ੁਸ਼ਖਬਰੀ ਸਾਹਮਣੇ ਆਈ ਹੈ। ਹੁਣ ਸ਼ਰਧਾਲੂਆਂ ਨੂੰ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਨਿਯਮਾਂ ਵਿਚ ਵੱਡੀ ਢਿੱਲ ਦੇਣ ਦਾ ਐਲਾਨ ਕੀਤਾ। ਹੁਣ ਸਿੱਖ ਸ਼ਰਧਾਲੂਆਂ ਨੂੰ ਹੁਣ ਵੀਜ਼ਾ ਫੀਸ ਨਹੀਂ ਦੇਣੀ ਪਵੇਗੀ। ਉਹ ਅੱਧੇ ਘੰਟੇ ਦੇ ਅੰਦਰ ਵੀਜ਼ਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੂਕੇ ਅਤੇ ਕੈਨੇਡਾ ਦੇ ਨਾਗਰਿਕ ਸਰਲ ਆਨਲਾਈਨ ਪ੍ਰਕਿਰਿਆ ਰਾਹੀਂ ਆਸਾਨੀ ਨਾਲ ਵੀਜ਼ਾ ਪ੍ਰਾਪਤ ਕਰ ਸਕਦੇ ਹਨ।