ਚੀਨ ਦੇ ਜ਼ੁਹਾਈ ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ 62 ਸਾਲਾ ਵਿਅਕਤੀ ਨੇ ਖੇਡ ਕੇਂਦਰ ਦੇ ਬਾਹਰ ਕਸਰਤ ਕਰ ਰਹੇ ਲੋਕਾਂ ਉੱਤੇ ਆਪਣੀ ਕਾਰ ਚੜ੍ਹਾ ਦਿੱਤੀ ਹੈ। ਪੁਲਿਸ ਮੁਤਾਬਿਕ ਇਸ ਹਾਦਸੇ ‘ਚ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 43 ਹੋਰ ਜ਼ਖਮੀ ਹਨ। ਪੁਲਿਸ ਅਧਿਕਾਰੀਆਂ ਮੁਤਾਬਿਕ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹਾਦਸਾ ਸੀ ਜਾਂ ਜਾਣਬੁੱਝ ਕੇ ਕੀਤਾ ਗਿਆ ਹਮਲਾ।
