ਆਕਲੈਂਡ ਦੇ ਵੈਸਟ ਕੋਸਟ ਦੇ ਪੀਹਾ ਬੀਚ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬੀਤੇ ਦਿਨ ਦੁਪਹਿਰ ਵੇਲੇ ਇੱਕ ਤੈਰਾਕ ਦੀ ਰਿਪ ‘ਚ ਫਸ ਜਾਣ ਕਾਰਨ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਦੁਪਹਿਰ 3.30 ਵਜੇ ਤੋਂ ਬਾਅਦ ਉਸ ਵਿਅਕਤੀ ਨੂੰ ਪਾਣੀ ਵਿੱਚੋਂ ਕੱਢਿਆ ਗਿਆ ਸੀ। ਹਾਲਾਂਕਿ ਡਾਕਟਰਾਂ ਨੇ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ ਵੀ ਕੀਤੀ ਸੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
