ਬੀਤੇ ਦਿਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਆਫ਼ੀ ਸਮੇਤ ਕਈ ਮੰਗਾਂ ਨੂੰ ਲੈ ਕੇ ਲੱਗੇ ਖਨੌਰੀ ਸਰਹੱਦ ਤੋਂ ਸਾਂਝੇ ਕਿਸਾਨ ਮੋਰਚਾ ਤੋਂ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਸੀ। ਡੱਲੇਵਾਲ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਇਸ ਕਾਰਵਾਈ ਤੋਂ ਬਾਅਦ ਮੰਗਲਵਾਰ ਨੂੰ ਕਾਂਗਰਸੀ ਨੇਤਾ ਅਤੇ ਪਹਿਲਵਾਨ ਬਜਰੰਗ ਪੂਨੀਆ ਖਨੌਰੀ ਬਾਰਡਰ ‘ਤੇ ਪਹੁੰਚੇ ਹਨ। ਬਜਰੰਗ ਪੁਨੀਆ ਨੇ ਕਿਹਾ ਕਿ ਕਿਸਾਨ ਆਗੂ ਡੱਲੇਵਾਲ ਨੂੰ ਬਿਨਾਂ ਕਿਸੇ ਕਾਰਨ ਨਜ਼ਰਬੰਦ ਕਰਨਾ ਨਿੰਦਣਯੋਗ ਹੈ। ਇਹ ਅਸਹਿ ਹੈ। ਬਜਰੰਗ ਪੂਨੀਆ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਇੱਥੇ ਪੁੱਜੇ ਹਨ।
