ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਲਦੀ ਹੀ ਦੋ ਨਵੇਂ ਟਰਮੀਨਲ ਬਣਾਏ ਜਾਣਗੇ ਤਾਂ ਜੋ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵਧਾਈ ਜਾ ਸਕੇ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡਿਆਂ ਦੀ ਪੱਛਮੀ ਦੇਸ਼ਾਂ ਨਾਲ ਸੰਪਰਕ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਟੋਰਾਂਟੋ, ਸ਼ਿਕਾਗੋ ਅਤੇ ਸਾਨ ਫਰਾਂਸਿਸਕੋ ਲਈ ਉਡਾਣਾਂ ਸ਼ੁਰੂ ਕਰਨ ਲਈ ਮੁਕੰਮਲ ਕਾਰਜ ਯੋਜਨਾ ਤਿਆਰ ਕਰ ਲਈ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ |
