ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਅਤੇ ਕਮਜ਼ੋਰੀ ਤੋਂ ਬਾਅਦ ਮੰਗਲਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਸਵੇਰੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।
ਪੀਐਮ ਮੋਦੀ ਨੇ ਟਵੀਟ ਕੀਤਾ, “ਮੈਂ ਡਾ. ਮਨਮੋਹਨ ਸਿੰਘ ਜੀ ਦੀ ਚੰਗੀ ਸਿਹਤ ਅਤੇ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।” ਕਾਂਗਰਸ ਪਾਰਟੀ ਦੇ ਇੱਕ ਸੂਤਰ ਨੇ ਕਿਹਾ, “ਉਨ੍ਹਾਂ ਨੂੰ ਦੋ ਦਿਨ ਪਹਿਲਾਂ ਬੁਖਾਰ ਸੀ। ਬੁਖਾਰ ਘੱਟ ਹੋਣ ਤੋਂ ਬਾਅਦ ਉਹ ਕਮਜ਼ੋਰ ਮਹਿਸੂਸ ਕਰ ਰਹੇ ਸੀ। ਮੰਗਲਵਾਰ ਨੂੰ ਡਾਕਟਰਾਂ ਦੀ ਸਲਾਹ ‘ਤੇ ਉਨ੍ਹਾਂ ਨੂੰ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰਾਂ ਦੀ ਦੇਖ ਰੇਖ ਵਿੱਚ ਰੱਖਿਆ ਗਿਆ ਹੈ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।”