ਨਿਊਜ਼ੀਲੈਂਡ ‘ਚ ਲਗਾਤਾਰ ਵੱਡੀ ਗਿਣਤੀ ਦੇ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 65 ਨਵੇਂ ਕੇਸ ਦਰਜ ਕੀਤੇ ਗਏ ਹਨ, ਇਹ ਸਾਰੇ ਮਾਮਲੇ ਆਕਲੈਂਡ ਵਿੱਚ ਦਰਜ ਕੀਤੇ ਗਏ ਹਨ। ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਸੰਖਿਆ ਹੁਣ 1855 ਹੋ ਗਈ ਹੈ।
ਹਸਪਤਾਲ ਵਿੱਚ ਹੁਣ ਕੋਵਿਡ -19 ਦੇ 34 ਮਰੀਜ਼ ਹਨ, ਜਿਨ੍ਹਾਂ ਵਿੱਚ ਛੇ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਮਿਡਲਮੋਰ ਹਸਪਤਾਲ ਵਿਖੇ 18, ਆਕਲੈਂਡ ਸਿਟੀ ਹਸਪਤਾਲ ਵਿਖੇ 12, ਨੌਰਥ ਸ਼ੋਰ ਹਸਪਤਾਲ ਵਿਖੇ ਤਿੰਨ ਅਤੇ ਪਾਲਮਰਸਟਨ ਨੌਰਥ ਹਸਪਤਾਲ ਵਿਖੇ ਇੱਕ ਮਰੀਜ਼ ਹੈ। ਸ਼ੁੱਕਰਵਾਰ ਦੇ ਨਵੇਂ ਮਾਮਲੇ ਦਰਜ ਹੋਣ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਪੁਸ਼ਟੀ ਕੀਤੇ ਕੇਸਾਂ ਦੀ ਕੁੱਲ ਸੰਖਿਆ ਹੁਣ 4538 ਹੋ ਗਈ ਹੈ।