[gtranslate]

ਦੱਖਣੀ ਕੋਰੀਆ ‘ਚ ਵੱਡਾ ਹਾਦਸਾ, 181 ਲੋਕਾਂ ਨੂੰ ਲੈ ਕੇ ਜਾ ਰਿਹਾ ਜਹਾਜ਼ ਹੋਇਆ ਕਰੈਸ਼, 62 ਦੀ ਮੌ* /ਤ

a-plane-carrying-181-people-crashed-

ਦੱਖਣੀ ਕੋਰੀਆ ‘ਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ 181 ਲੋਕਾਂ ਨੂੰ ਲੈ ਕੇ ਜਾ ਰਿਹਾ ਬੋਇੰਗ 737-800 ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ 62 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਹਾਦਸੇ ਦੇ ਸਮੇਂ ਜਹਾਜ਼ ‘ਚ ਚਾਲਕ ਦਲ ਦੇ 6 ਮੈਂਬਰ ਅਤੇ 175 ਯਾਤਰੀ ਸਵਾਰ ਸਨ। ਯੋਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਿਕ ਲੈਂਡਿੰਗ ਦੌਰਾਨ ਜਹਾਜ਼ ਰਨਵੇ ਤੋਂ ਤਿਲਕ ਗਿਆ ਅਤੇ ਚਾਰਦੀਵਾਰੀ ਨਾਲ ਟਕਰਾ ਗਿਆ।

ਸੀਮਾ ਦੀਵਾਰ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਏਅਰਪੋਰਟ ‘ਤੇ ਹਫੜਾ-ਦਫੜੀ ਮਚ ਗਈ। ਜਹਾਜ਼ ਨੂੰ ਅੱਗ ਲੱਗਣ ਤੋਂ ਬਾਅਦ ਅਸਮਾਨ ਧੂੰਏਂ ਨਾਲ ਭਰ ਗਿਆ। ਮੁਆਨ ਹਵਾਈ ਅੱਡੇ ‘ਤੇ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ ਦੋ ਲੋਕਾਂ ਦੇ ਜ਼ਿੰਦਾ ਮਿਲਣ ਦੀ ਖ਼ਬਰ ਹੈ। ਜੇਜੂ ਏਅਰ ਦੀ ਫਲਾਈਟ ਨੰਬਰ 2216 ਬੈਂਕਾਕ ਤੋਂ ਦੱਖਣੀ ਕੋਰੀਆ ਪਰਤ ਰਹੀ ਸੀ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।

 

Leave a Reply

Your email address will not be published. Required fields are marked *