ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ 2024-25 ਦਾ ਆਖਰੀ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਖੇਡਿਆ ਗਿਆ ਹੈ। ਇਸ ਮੈਚ ‘ਚ ਆਸਟ੍ਰੇਲੀਆ ਨੇ ਟੀਮ ਇੰਡੀਆ ਖਿਲਾਫ ਇਕਤਰਫਾ ਜਿੱਤ ਦਰਜ ਕੀਤੀ ਹੈ। ਇਸ ਨਾਲ ਭਾਰਤੀ ਟੀਮ ਇਹ ਸੀਰੀਜ਼ 1-3 ਨਾਲ ਹਾਰ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਪਰ ਇਸ ਤੋਂ ਬਾਅਦ ਭਾਰਤੀ ਟੀਮ ਇਕ ਵੀ ਮੈਚ ਨਹੀਂ ਜਿੱਤ ਸਕੀ, ਜਿਸ ਕਾਰਨ ਉਸ ਨੂੰ ਸੀਰੀਜ਼ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਆਸਟ੍ਰੇਲੀਆ ਦਾ ਲੰਬਾ ਇੰਤਜ਼ਾਰ ਖਤਮ ਹੋ ਗਿਆ।
ਇਹ ਹਾਰ ਟੀਮ ਇੰਡੀਆ ਲਈ ਬਹੁਤ ਦੁਖਦਾਈ ਹੈ। ਦਰਅਸਲ, ਭਾਰਤੀ ਟੀਮ 10 ਸਾਲ ਬਾਅਦ ਬਾਰਡਰ-ਗਾਵਸਕਰ ਟਰਾਫੀ ਹਾਰੀ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ 2014-15 ਬਾਰਡਰ-ਗਾਵਸਕਰ ਟਰਾਫੀ ਵਿੱਚ ਹਾਰ ਗਈ ਸੀ, ਜਦੋਂ ਆਸਟਰੇਲੀਆ ਨੇ 2-0 ਨਾਲ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ 4 ਸੀਰੀਜ਼ ਖੇਡੀਆਂ ਗਈਆਂ ਅਤੇ ਹਰ ਵਾਰ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ, ਜਿਸ ‘ਚੋਂ ਉਸ ਨੇ ਆਸਟ੍ਰੇਲੀਆ ਨੂੰ ਦੋ ਵਾਰ ਆਪਣੇ ਹੀ ਘਰ ‘ਚ ਹਰਾਇਆ। ਪਰ ਇਸ ਵਾਰ ਭਾਰਤੀ ਟੀਮ ਇਸ ਕਾਰਨਾਮੇ ਨੂੰ ਦੁਹਰਾ ਨਹੀਂ ਸਕੀ, ਜਿਸ ਕਾਰਨ ਆਸਟ੍ਰੇਲੀਆ ਨੇ ਇਕ ਦਹਾਕੇ ਬਾਅਦ ਬਾਰਡਰ-ਗਾਵਸਕਰ ਟਰਾਫੀ ਜਿੱਤੀ।