ਪੰਜਾਬ ਦੇ ਖਨੌਰੀ ਬਾਰਡਰ ‘ਤੇ 45 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਦੇ ਬਲੱਡ ਪ੍ਰੈਸ਼ਰ ‘ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਵਰਤ ਨੂੰ ਲੈ ਕੇ ਟਵੀਟ ਕੀਤਾ ਹੈ।
ਉਨ੍ਹਾਂ ਲਿਖਿਆ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ 45 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ। ਪਰ ਭਾਜਪਾ ਸਰਕਾਰ ਉਨ੍ਹਾਂ ਦੀ ਸਾਰ ਲੈਣ ਲਈ ਤਿਆਰ ਨਹੀਂ ਹੈ। ਕਿਸਾਨ ਅੰਦੋਲਨ ਵਿੱਚ 750 ਕਿਸਾਨਾਂ ਦੀਆਂ ਜਾਨਾਂ ਵੀ ਇਸ ਕਠੋਰਤਾ ਨੇ ਲੈ ਲਈਆਂ ਸਨ। ਕਿਸਾਨਾਂ ਨਾਲ ਇੰਨਾ ਜ਼ੁਲਮ ਕਿਉਂ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮੇਰੀ ਅਪੀਲ ਹੈ ਕਿ ਕਿਰਪਾ ਕਰਕੇ ਆਪਣੀ ਹਉਮੈ ਛੱਡੋ ਅਤੇ ਤੁਰੰਤ ਕਿਸਾਨਾਂ ਨਾਲ ਗੱਲ ਕਰੋ ਅਤੇ ਡੱਲੇਵਾਲ ਜੀ ਦਾ ਮਰਨ ਵਰਤ ਖਤਮ ਕਰਵਾਓ।