ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਸ਼ੁੱਕਰਵਾਰ ਦੇਰ ਰਾਤ ਗੋਲੀ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਦੇਰ ਰਾਤ ਤੱਕ ਡੀਐਮਸੀ ਦੇ ਐਮਰਜੈਂਸੀ ਰੂਮ ਵਿੱਚ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰਨ ਵਿੱਚ ਰੁੱਝੀ ਰਹੀ, ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਗੋਗੀ ਇੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤਿਆ ਸੀ ਅਤੇ ਆਪਣੇ ਕਮਰੇ ਵਿੱਚ ਖਾਣਾ ਖਾ ਰਿਹਾ ਸੀ। ਇਸੇ ਦੌਰਾਨ ਗੋਲੀ ਚੱਲਣ ਦੀ ਆਵਾਜ਼ ਆਈ।
ਜਦੋਂ ਵਿਧਾਇਕ ਦੀ ਪਤਨੀ ਡਾ.ਸੁਖਚੈਨ ਕੌਰ ਗੋਗੀ ਤੁਰੰਤ ਕਮਰੇ ਵਿੱਚ ਪਹੁੰਚੀ ਤਾਂ ਗੋਗੀ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਸੀ। ਉਨ੍ਹਾਂ ਨੂੰ ਤੁਰੰਤ ਕਾਰ ਰਾਹੀਂ ਡੀਐਮਸੀ ਹਸਪਤਾਲ ਲਿਆਂਦਾ ਗਿਆ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਹੀ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰੀ ਹੈ। ਗੋਲੀ ਕਿਨ੍ਹਾਂ ਹਾਲਾਤਾਂ ‘ਚ ਚਲਾਈ ਗਈ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।