ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ‘ਤੇ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅਪੀਲ ਕੀਤੀ ਹੈ ਕਿ ਪੰਜਾਬ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟਰੈਕਟਰ-ਟਰਾਲੀ ਜਲਦੀ ਤੋਂ ਜਲਦੀ ਸ਼ੰਭੂ ਸਰਹੱਦ ’ਤੇ ਪਹੁੰਚੇ। ਪੰਧੇਰ ਨੇ ਦੱਸਿਆ ਕਿ ਵੀਰਵਾਰ ਨੂੰ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਐਲਾਨ ਕੀਤੇ ਜਾਣਗੇ।
ਪੰਧੇਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਰਿਆਣਾ ਪੁਲਿਸ ਕੇਂਦਰ ਸ਼ਹਿ ‘ਤੇ ਬੁੱਧਵਾਰ ਨੂੰ ਖਨੌਰੀ ਸਰਹੱਦ ‘ਤੇ ਅੱਗੇ ਵਧੀ ਹੈ, ਉਹ ਪੂਰੀ ਤਰ੍ਹਾਂ ਅਣਉਚਿਤ ਹੈ। ਉਨ੍ਹਾਂ ਹਰਿਆਣਾ ਪੁਲਿਸ ਨੂੰ ਪਿੱਛੇ ਹਟਣ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 111 ਕਿਸਾਨਾਂ ਦਾ ਜੱਥਾ ਸ਼ਾਂਤਮਈ ਢੰਗ ਨਾਲ ਮਰਨ ਵਰਤ ‘ਤੇ ਬੈਠਾ ਹੈ, ਇਸ ਲਈ ਹਰਿਆਣਾ ਪੁਲਿਸ ਨੂੰ ਕੀ ਇਤਰਾਜ਼ ਹੈ?