ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਬਾਰਡਰ ‘ਤੇ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਹਰੀ ਝੰਡੀ ਦੇ ਦਿੱਤੀ ਹੈ। 14 ਫਰਵਰੀ 2025 ਨੂੰ ਚੰਡੀਗੜ੍ਹ ਦੇ ਸੈਕਟਰ 26 ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਮੀਟਿੰਗ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ।
ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਕੇਂਦਰ ਸਰਕਾਰ ਦੀ ਟੀਮ ਖਨੌਰੀ ਸਰਹੱਦ ‘ਤੇ ਪਹੁੰਚੀ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਸਿੱਧੂਪੁਰ ਦੇ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਅਭਿਮਨਿਊ ਕੋਹਾੜ ਦੀ ਹਾਜ਼ਰੀ ਵਿੱਚ ਟੀਮ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ।