ਚੈਂਪੀਅਨਸ ਟਰਾਫੀ 2025 ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 23 ਫਰਵਰੀ ਨੂੰ ਦੁਬਈ ‘ਚ ਖੇਡਿਆ ਜਾਵੇਗਾ। ਬਹੁਤ ਸਾਰੇ ਪ੍ਰਸ਼ੰਸਕ ਇਸ ਮੈਚ ਨੂੰ ਸਟੇਡੀਅਮ ‘ਚ ਜਾ ਕੇ ਦੇਖਣਾ ਚਾਹੁੰਦੇ ਹਨ। ਪ੍ਰਸ਼ੰਸਕ ਸਟੇਡੀਅਮ ‘ਚ ਮੈਚ ਦੇਖਣ ਲਈ ਟਿਕਟਾਂ ਖਰੀਦਣ ਲਈ ਪੁੱਜੇ, ਪਰ ਕਥਿਤ ਤੌਰ ‘ਤੇ ਮੈਚ ਲਈ ਜਾਰੀ ਕੀਤੀਆਂ ਗਈਆਂ ਟਿਕਟਾਂ ਇਕ ਘੰਟੇ ਦੇ ਅੰਦਰ ਹੀ ਵਿਕ ਗਈਆਂ। 1.5 ਲੱਖ ਤੋਂ ਵੱਧ ਪ੍ਰਸ਼ੰਸਕ ਟਿਕਟਾਂ ਖ੍ਰੀਦਣ ਲਈ ਲਾਈਨ ਵਿੱਚ ਖੜ੍ਹੇ ਸਨ।
ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਦੇ ਅਨੁਸਾਰ, ਭਾਰਤ ਬਨਾਮ ਪਾਕਿਸਤਾਨ ਚੈਂਪੀਅਨਜ਼ ਟਰਾਫੀ 2025 ਮੈਚ ਦੀਆਂ ਟਿਕਟਾਂ ਪੋਰਟਲ ‘ਤੇ ਉਪਲਬਧ ਹੋਣ ਦੇ ਇੱਕ ਘੰਟੇ ਦੇ ਅੰਦਰ ਹੀ ਵਿਕ ਗਈਆਂ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ 1.5 ਲੱਖ ਤੋਂ ਵੱਧ ਪ੍ਰਸ਼ੰਸਕ ਟਿਕਟਾਂ ਲਈ ਲਾਈਨ ਵਿੱਚ ਖੜ੍ਹੇ ਸਨ। ਟਿਕਟਾਂ ਲਈ ਉਡੀਕ ਸਮਾਂ ਇੱਕ ਘੰਟੇ ਤੋਂ ਵੱਧ ਗਿਆ।
ਤੁਹਾਨੂੰ ਦੱਸ ਦੇਈਏ ਕਿ ਚੈਂਪੀਅਨਸ ਟਰਾਫੀ ਦੀ ਮੇਜ਼ਬਾਨੀ ਪਾਕਿਸਤਾਨ ਕਰੇਗਾ, ਪਰ ਟੀਮ ਇੰਡੀਆ ਆਪਣੇ ਸਾਰੇ ਮੈਚ ਦੁਬਈ ਵਿੱਚ ਖੇਡੇਗੀ। ਸੁਰੱਖਿਆ ਚਿੰਤਾਵਾਂ ਦੇ ਕਾਰਨ, ਬੀਸੀਸੀਆਈ ਨੇ ਟੂਰਨਾਮੈਂਟ ਲਈ ਟੀਮ ਇੰਡੀਆ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਸੀ। 19 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ‘ਚ ਟੀਮ ਇੰਡੀਆ ਆਪਣਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਖਿਲਾਫ ਖੇਡੇਗੀ। ਫਿਰ 23 ਫਰਵਰੀ ਨੂੰ ਟੀਮ ਇੰਡੀਆ ਦੂਜੇ ਮੈਚ ਵਿੱਚ ਪਾਕਿਸਤਾਨ ਨਾਲ ਭਿੜੇਗੀ। ਪਾਕਿਸਤਾਨ ਚੈਂਪੀਅਨਸ ਟਰਾਫੀ ਦੇ ਗਰੁੱਪ ਏ ਵਿੱਚ ਮੌਜੂਦ ਹੈ, ਜਿਸ ਵਿੱਚ ਬੰਗਲਾਦੇਸ਼, ਨਿਊਜ਼ੀਲੈਂਡ ਅਤੇ ਭਾਰਤ ਸ਼ਾਮਿਲ ਹਨ।