ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਬਾਹਰ ਗੋਲੀਬਾਰੀ ਹੋਈ ਹੈ। ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਫਾਈਰਿੰਗ ਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। ਉਸ ਨੇ ਘਟਨਾ ਦੀ ਜ਼ਿੰਮੇਵਾਰੀ ਪੋਸਟ ਪਾ ਲਈ ਹੈ। ਜਿਸਦੀ ਰੇਡੀਓ ਸਾਡੇ ਆਲਾ ਅਧਿਕਾਰਿਤ ਪੁਸ਼ਟੀ ਨਹੀਂ ਕਰਦਾ ਹੈ। ਗੁਰਜੰਟ ਜੰਟਾ ਜੋ ਕਿ ਜੈਪਾਲ ਭੁੱਲਰ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਮੰਨਿਆ ਜਾਂਦਾ ਹੈ ਕਿ ਇਹ ਅਰਸ਼ ਡਾਲਾ ਦਾ ਕਰੀਬੀ ਹੈ, ਜੋ ਇਸ ਸਮੇਂ ਆਸਟ੍ਰੇਲੀਆ ਵਿੱਚ ਹੈ। ਗੁਰਜੰਟ ਜੰਟਾ ਨੇ ਪ੍ਰੇਮ ਢਿੱਲੋਂ ਨੂੰ ਆਖਰੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਆਪਣੇ ਤਰੀਕੇ ਨਹੀਂ ਸੁਧਾਰਦਾ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।