ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਇਕ ਸਾਲ ਤੋਂ ਸ਼ੰਭੂ ਅਤੇ ਖਨੈਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਸ਼ੁੱਕਰਵਾਰ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਅਹਿਮ ਮੀਟਿੰਗ ਖਤਮ ਹੋ ਗਈ। ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਕਰੀਬ ਤਿੰਨ ਘੰਟੇ ਤੱਕ ਚੱਲੀ ਬੈਠਕ ‘ਚ ਕਿਸੇ ਵੀ ਪੱਖ ਤੋਂ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਨਾਲ ਇਹ ਮੀਟਿੰਗ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸ਼ਾਮ 5 ਵਜੇ ਸ਼ੁਰੂ ਹੋਈ, ਜੋ ਸ਼ਾਮ 7.45 ਵਜੇ ਤੱਕ ਜਾਰੀ ਰਹੀ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲ ਸਕਿਆ। ਇਸ ਕਾਰਨ ਹੁਣ ਮੁੜ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਸ਼ਾਮਿਲ ਹੋਣਗੇ।
ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਗੁਰਮੀਤ ਖੁੱਡੀਆਂ ਅਤੇ ਕਟਾਰੂਚੱਕ ਅਤੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਕਿਸਾਨ ਵਫ਼ਦ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ 28 ਕਿਸਾਨ ਆਗੂ ਪੁੱਜੇ ਹੋਏ ਸਨ।