ਐਤਵਾਰ ਸਵੇਰੇ ਤੜਕੇ ਹੈਮਿਲਟਨ ਵਿੱਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ‘ਚ ਇੱਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦੇਣ ਦੀ ਰਿਪੋਰਟ ਮਿਲਣ ‘ਤੇ ਸਵੇਰੇ 5 ਵਜੇ ਦੇ ਕਰੀਬ ਚਾਰਟਵੈਲ ਦੇ ਵਿੰਸਟੋਨ ਐਵੇਨਿਊ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਥੋੜ੍ਹੀ ਦੇਰ ਬਾਅਦ “ਗੋਲੀ ਲੱਗਣ ਦੇ ਜ਼ਖ਼ਮ” ਨਾਲ ਹਸਪਤਾਲ ਪਹੁੰਚਿਆ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਇੱਕ ਬੁਲਾਰੇ ਨੇ ਕਿਹਾ ਕਿ, ਫਿਲਹਾਲ ਪੁਲਿਸ ਹੁਣ ਇਹ ਪਤਾ ਲਗਾਉਣ ਲਈ ਕੰਮ ਕਰ ਰਹੀ ਹੈ ਕਿ ਕੀ ਹੋਇਆ ਹੈ ਅਤੇ ਇਸ ਵਿੱਚ ਸ਼ਾਮਿਲ ਮੰਨੇ ਜਾਣ ਵਾਲੇ ਸਾਰੇ ਲੋਕਾਂ ਨਾਲ ਗੱਲ ਕੀਤੀ ਜਾ ਰਹੀ ਹੈ।
