ਫਰੀਦਕੋਟ ‘ਚ ਮੰਗਲਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਨਿਊ ਦੀਪ ਕੰਪਨੀ ਦੀ ਬੱਸ ਰੇਲਿੰਗ ਤੋੜ ਕੇ ਸੇਮਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਜਾਨ ਗਵਾਉਣ ਵਾਲਿਆਂ ‘ਚ ਇੱਕ ਬੱਚਾ ਵੀ ਸ਼ਾਮਿਲ ਹੈ। ਇਸ ਹਾਦਸੇ ‘ਚ 40 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
