ਸੋਮਵਾਰ ਦੁਪਹਿਰ ਨੂੰ ਗੋਲੀ ਲੱਗਣ ਤੋਂ ਬਾਅਦ ਗੰਭੀਰ ਤੌਰ ‘ਤੇ ਜ਼ਖਮੀ ਹੋਇਆ ਇੱਕ ਵਿਅਕਤੀ ਹੱਟ ਹਸਪਤਾਲ ਪਹੁੰਚਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉਸ ਆਦਮੀ ਨੂੰ ਵੈਲਿੰਗਟਨ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਪੁਲਿਸ ਆਦਮੀ ਦੇ ਜ਼ਖਮੀ ਹੋਣ ਦੇ ਹਾਲਾਤ ਸਥਾਪਿਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਵਿਅਕਤੀ ਤੋਂ ਅਜਿਹੀ ਜਾਣਕਾਰੀ ਪ੍ਰਾਪਤ ਕਰਨਾ ਚਾਹੇਗੀ ਜੋ ਸਾਡੀ ਪੁੱਛਗਿੱਛ ਵਿੱਚ ਸਹਾਇਤਾ ਕਰ ਸਕੇ।”
ਉਨ੍ਹਾਂ ਅੱਗੇ ਕਿਹਾ ਕਿ ਜੇ ਤੁਸੀਂ ਮਦਦ ਕਰ ਸਕਦੇ ਹੋ, ਤਾਂ ਕਿਰਪਾ ਕਰਕੇ ਫਾਈਲ ਨੰਬਰ 211018/3064 ਦਾ ਹਵਾਲਾ ਦੇ ਕੇ 105 ਫ਼ੋਨ ਨੰਬਰ ‘ਤੇ ਕਾਲ ਕਰ ਸਕਦੇ ਹੋ ਜਾ ਫਿਰ ਕ੍ਰਾਈਮ ਸਟਾਪਰਜ਼ ਨੂੰ 0800 555 111 ‘ਤੇ ਗੁਪਤ ਰੂਪ ਵਿੱਚ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਪੁਲਿਸ ਨੇ ਕਿਹਾ ਕਿ ਉਹ ਸੋਮਵਾਰ ਰਾਤ ਕਰੀਬ 7.10 ਵਜੇ ਕੈਂਬ੍ਰਿਜ ਟੈਰੇਸ, ਨੈਨਾ ਵਿੱਚ ਗੋਲੀਬਾਰੀ ਦੀ ਰਿਪੋਰਟ ਦੀ ਵੀ ਜਾਂਚ ਕਰ ਰਹੇ ਹਨ। ਇਸ ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਦੋਵੇਂ ਘਟਨਾਵਾਂ ਆਪਸ ਵਿੱਚ ਜੁੜੀਆਂ ਹੋਈਆਂ ਹਨ ਜਾਂ ਨਹੀਂ।