ਵਾਈਕਾਟੋ ‘ਚ ਸ਼ੁੱਕਰਵਾਰ ਤੇ ਸ਼ਨੀਵਾਰ ਦੀ ਰਾਤ ਨੂੰ ਸੜਕ ਕਿਨਾਰੇ ਹੋਏ ਇੱਕ ਝਗੜੇ ਵਿੱਚ ਇੱਕ ਵਿਅਕਤੀ ਦੀ ਚਾਕੂ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਹੰਟਲੀ ਦੇ ਪੱਛਮ ‘ਚ ਰੋਟੋਂਗਰੋ ਵਿੱਚ ਇੱਕ ਵਿਅਕਤੀ ਨੂੰ ਚਾਕੂ ਮਾਰਨ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੜਕ ਕਿਨਾਰੇ ਹੋਏ ਝਗੜੇ ਤੋਂ ਬਾਅਦ ਚਾਕੂ ਮਾਰਨ ਦੀਆਂ ਰਿਪੋਰਟਾਂ ਤੋਂ ਬਾਅਦ ਰਾਤ 10.40 ਵਜੇ ਦੇ ਕਰੀਬ ਹੈਦਰਿੰਗਟਨ ਰੋਡ ‘ਤੇ ਪੁਲਿਸ ਨੂੰ ਬੁਲਾਇਆ ਗਿਆ ਸੀ। ਡਿਟੈਕਟਿਵ ਇੰਸਪੈਕਟਰ ਡੈਰਿਲ ਸਮਿਥ ਨੇ ਕਿਹਾ ਕਿ, “ਇੱਕ 25 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।” ਜ਼ਖਮੀ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਅਤੇ ਪੁਲਿਸ ਨੇ ਕਿਹਾ ਕਿ ਉਹ ਘਟਨਾ ਦੇ ਸਬੰਧ ਵਿੱਚ ਕਿਸੇ ਹੋਰ ਦੀ ਭਾਲ ਨਹੀਂ ਕਰ ਰਹੇ ਸਨ।
