ਟੀਮ ਇੰਡੀਆ ਨੇ ਚੈਂਪੀਅਨਸ ਟਰਾਫੀ 2025 ਵਿੱਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦਿਆਂ ਗਰੁੱਪ ਗੇੜ ਦਾ ਆਖਰੀ ਮੈਚ ਜਿੱਤ ਲਿਆ ਹੈ। ਭਾਰਤੀ ਟੀਮ ਨੇ ਪਿਛਲੇ ਮੈਚ ਵਿੱਚ ਨਿਊਜ਼ੀਲੈਂਡ ਨੂੰ 44 ਦੌੜਾਂ ਨਾਲ ਹਰਾਇਆ ਸੀ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਟੂਰਨਾਮੈਂਟ ਵਿੱਚ ਲਗਾਤਾਰ 3 ਜਿੱਤਾਂ ਹਾਸਿਲ ਕੀਤੀਆਂ। ਇਸ ਜਿੱਤ ਨਾਲ ਭਾਰਤ ਨੇ ਆਪਣੇ ਗਰੁੱਪ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਹਿਲੇ ਸੈਮੀਫਾਈਨਲ ਵਿੱਚ ਆਪਣੀ ਥਾਂ ਪੱਕੀ ਕਰ ਲਈ ਹੈ। ਟੀਮ ਇੰਡੀਆ ਦੀ ਇਸ ਜਿੱਤ ਦੇ ਸਿਤਾਰੇ ਵਰੁਣ ਚੱਕਰਵਰਤੀ ਸਨ, ਜਿਨ੍ਹਾਂ ਨੇ 5 ਵਿਕਟਾਂ ਲੈ ਕੇ ਨਿਊਜ਼ੀਲੈਂਡ ਨੂੰ ਜਿੱਤ ਤੋਂ ਰੋਕ ਦਿੱਤਾ। ਭਾਰਤ ਨੇ ਚੈਂਪੀਅਨਸ ਟਰਾਫੀ ਵਿੱਚ ਪਹਿਲੀ ਵਾਰ ਨਿਊਜ਼ੀਲੈਂਡ ਨੂੰ ਹਰਾਇਆ ਹੈ ਅਤੇ 2000 ਦੇ ਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ। ਹੁਣ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਆਸਟ੍ਰੇਲੀਆ ਨਾਲ ਹੋਵੇਗਾ ਜਦਕਿ ਨਿਊਜ਼ੀਲੈਂਡ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ।
