ਤਲਵਾਰ (samurai sword) ਨਾਲ ਪੁਲਿਸ ਮੁਲਾਜ਼ਮਾਂ ਨੂੰ ਧਮਕੀ ਦੇਣ ਵਾਲੇ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਕਸਟਡੀ ‘ਚ ਮੌਤ ਹੋ ਗਈ ਹੈ। ਮੌਤ ਟੇਜ਼ਰ ਦੀ ਵਰਤੋਂ ਕੀਤੇ ਜਾਣ ਤੋਂ ਬਾਅਦ ਹੋਈ ਦੱਸੀ ਜਾ ਰਹੀ ਹੈ। ਸਹਾਇਕ ਕਮਿਸ਼ਨਰ ਜਿਲ ਰੋਜਰਸ ਨੇ ਕਿਹਾ ਕਿ ਉਸ ਵਿਅਕਤੀ ਨੂੰ ਡਾਕਟਰੀ ਸਹਾਇਤਾ ਦਿੱਤੀ ਗਈ ਸੀ ਪਰ ਉਸਨੂੰ ਬਚਾਇਆ ਨਹੀਂ ਜਾ ਸਕਿਆ, ਵਿਅਕਤੀ ਨੂੰ ਐਤਵਾਰ ਨੂੰ ਦੁਪਹਿਰ ਵੇਲੇ ਪੇਂਡੂ ਪੂਰਬੀ ਆਕਲੈਂਡ ਦੇ ਓਰੇਰੇ ਪੁਆਇੰਟ ਬੀਚ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਕਮਿਸ਼ਨਰ ਨੇ ਕਿਹਾ ਕਿ “ਪੁਲਿਸ ਉਸ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ ਲੱਭਣ, ਉਨ੍ਹਾਂ ਨੂੰ ਮੌਤ ਦੀ ਜਾਣਕਾਰੀ ਦੇਣ ਅਤੇ ਉਨ੍ਹਾਂ ਲਈ ਢੁਕਵੀਂ ਸਹਾਇਤਾ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ। ਜਦੋਂ ਤੱਕ ਨੇੜਲੇ ਰਿਸ਼ਤੇਦਾਰਾਂ ਨੂੰ ਸੂਚਨਾਵਾਂ ਨਹੀਂ ਮਿਲ ਜਾਂਦੀਆਂ, ਮ੍ਰਿਤਕ ਬਾਰੇ ਹੋਰ ਵੇਰਵੇ ਪ੍ਰਦਾਨ ਨਹੀਂ ਕੀਤੇ ਜਾਣਗੇ।”
ਰੋਜਰਸ ਨੇ ਕਿਹਾ ਕਿ, “ਮੌਤ ਦੇ ਕਾਰਨ ਦਾ ਪਤਾ ਲਗਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਪੋਸਟਮਾਰਟਮ ਜਾਂਚ ਕੀਤੀ ਜਾਵੇਗੀ, ਅਤੇ ਪੁਲਿਸ ਕੋਰੋਨਰ ਵੱਲੋਂ ਪੁੱਛਗਿੱਛ ਕਰੇਗੀ। ਪੁਲਿਸ ਨੇ ਕਿਹਾ ਕਿ ਮਾਮਲਾ ਸੁਤੰਤਰ ਪੁਲਿਸ ਆਚਰਣ ਅਥਾਰਟੀ ਅਤੇ ਵਰਕਸੇਫ ਨੂੰ ਭੇਜਿਆ ਜਾਵੇਗਾ।”