[gtranslate]

ਦਿੱਲੀ ‘ਚ ED ਦੇ ਦਫਤਰ ਪਹੁੰਚੀ ਅਦਕਾਰਾ ਜੈਕਲੀਨ ਫਰਨਾਂਡੀਜ਼, ਇਸ ਮਾਮਲੇ ‘ਚ ਹੋਣੀ ਹੈ ਪੁੱਛਗਿੱਛ

jacqueline fernandez arrives at eds office

ਬੁੱਧਵਾਰ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਿੱਲੀ ਦਫਤਰ ਵਿੱਚ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਪੇਸ਼ ਹੋਈ ਹੈ। ਸੂਤਰਾਂ ਵੱਲੋ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਈਡੀ 200 ਕਰੋੜ ਰੁਪਏ ਦੀ ਵਸੂਲੀ ਨਾਲ ਜੁੜੇ ਮਾਮਲੇ ਵਿੱਚ ਜੈਕਲੀਨ ਤੋਂ ਸਵਾਲ ਜਵਾਬ ਕਰੇਗੀ। ਇਸ ਤੋਂ ਪਹਿਲਾਂ ਜੈਕਲੀਨ ਨੇ 16 ਅਕਤੂਬਰ ਨੂੰ ਈਡੀ ਦੇ ਸਾਹਮਣੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਪੇਸ਼ ਹੋਣਾ ਸੀ, ਹਾਲਾਂਕਿ ਉਸਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੇਸ਼ ਹੋਣ ਤੋਂ ਅਸਮਰੱਥਾ ਜ਼ਾਹਿਰ ਕੀਤੀ ਸੀ, ਜਿਸ ਤੋਂ ਬਾਅਦ ਏਜੰਸੀ ਨੇ ਜੈਕਲੀਨ ਨੂੰ 18 ਅਕਤੂਬਰ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ, ਪਰ ਫਿਰ ਵੀ ਜੈਕਲੀਨ ਈਡੀ ਦੇ ਸਵਾਲਾਂ ਦੇ ਜਵਾਬ ਦੇਣ ਨਹੀਂ ਪਹੁੰਚੀ।

ਈਡੀ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਜੈਕਲੀਨ ਫਰਨਾਂਡੀਜ਼ ਤੋਂ ਸਵਾਲ ਜਵਾਬ ਕਰਨਾ ਚਾਹੁੰਦੀ ਹੈ। ਇਸ ਮਾਮਲੇ ਵਿੱਚ, ਜੈਕਲੀਨ ਅਗਸਤ ਵਿੱਚ ਇੱਕ ਵਾਰ ਈਡੀ ਦੇ ਸਾਹਮਣੇ ਪੇਸ਼ ਹੋਈ ਸੀ ਅਤੇ ਉਸਨੇ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਦੇ ਤਹਿਤ ਆਪਣਾ ਬਿਆਨ ਦਰਜ ਕਰਵਾਇਆ ਸੀ।

Leave a Reply

Your email address will not be published. Required fields are marked *