ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਸੋਮਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜੇ। ਇੱਥੇ ਉਨ੍ਹਾਂ ਨੇ ਅਰਦਾਸ ਕੀਤੀ। ਗੁਰਦੁਆਰਾ ਕਮੇਟੀ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਲੈਕਸਨ ਅਤੇ ਪੀ.ਐਮ ਮੋਦੀ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਨਿਊਜ਼ੀਲੈਂਡ ਦੇ ਪੀਐਮ ਲੈਕਸਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਵੀ ਮੁਲਾਕਾਤ ਕੀਤੀ ਸੀ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਐਤਵਾਰ ਨੂੰ ਭਾਰਤ ਦੇ ਪੰਜ ਦਿਨਾਂ ਦੌਰੇ ‘ਤੇ ਪਹੁੰਚੇ ਸਨ। ਉਨ੍ਹਾਂ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਆਰਥਿਕ ਭਾਈਵਾਲੀ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ।
