ਨਿਊਜ਼ੀਲੈਂਡ ਦੌਰੇ ਦੀ ਸ਼ੁਰੂਆਤ ਪਾਕਿਸਤਾਨੀ ਟੀਮ ਲਈ ਕਾਫੀ ਖਰਾਬ ਰਹੀ ਹੈ। ਪਾਕਿਸਤਾਨ ਨੂੰ 5 ਮੈਚਾਂ ਦੀ ਟੀ-20 ਸੀਰੀਜ਼ ਦੇ ਦੂਜੇ ਮੈਚ ‘ਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਮੈਚ ਡੁਨੇਡਿਨ ਦੇ ਯੂਨੀਵਰਸਿਟੀ ਓਵਲ ਵਿੱਚ ਖੇਡਿਆ ਗਿਆ। 15-15 ਓਵਰਾਂ ਦੇ ਖੇਡੇ ਗਏ ਇਸ ਮੈਚ ਵਿੱਚ ਪਾਕਿਸਤਾਨ ਨੂੰ ਨਿਊਜ਼ੀਲੈਂਡ ਨੇ 6 ਵਿਕਟਾਂ ਨਾਲ ਹਰਾਇਆ। ਇਸ ਮੈਚ ‘ਚ ਵੀ ਪਾਕਿਸਤਾਨ ਦੀ ਬੱਲੇਬਾਜ਼ੀ ਕੁਝ ਖਾਸ ਨਹੀਂ ਰਹੀ ਅਤੇ ਫਿਰ ਗੇਂਦਬਾਜ਼ਾਂ ਦਾ ਵੀ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ। ਇਸ ਤੋਂ ਪਹਿਲਾਂ ਉਸ ਨੂੰ ਸ਼ੁਰੂਆਤੀ ਮੈਚ ਵਿੱਚ 9 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਸ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਾਕਿਸਤਾਨ ਟੀਮ ਦਾ ਸਕੋਰ 15 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 135 ਦੌੜਾਂ ਸੀ। ਨਿਊਜ਼ੀਲੈਂਡ ਨੇ ਇਹ ਟੀਚਾ 5 ਵਿਕਟਾਂ ਦੇ ਨੁਕਸਾਨ ‘ਤੇ 13.1 ਓਵਰਾਂ ‘ਚ ਹਾਸਿਲ ਕਰ ਲਿਆ।