ਉੱਘੇ ਭਾਰਤੀ ਸਿਨੇਮਾ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਮਨੋਜ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਮਨੋਜ ਕੁਮਾਰ ਖਾਸ ਕਰਕੇ ਦੇਸ਼ ਭਗਤੀ ਲਈ ਜਾਣੇ ਜਾਂਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ‘ਭਾਰਤ ਕੁਮਾਰ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਦਿੱਗਜ ਅਦਾਕਾਰ ਨੇ 87 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਮਨੋਜ ਕੁਮਾਰ ਦਾ ਮੁੰਬਈ ਦੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਮਨੋਜ ਕੁਮਾਰ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਦੱਸਿਆ, “ਉਨ੍ਹਾਂ ਦੀ ਕਾਫੀ ਸਮੇਂ ਤੋਂ ਸਿਹਤ ਖਰਾਬ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ।”
