ਲਖਨਊ ਦੇ ਏਕਾਨਾ ਸਟੇਡੀਅਮ ‘ਚ ਲਖਨਊ ਸੁਪਰ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਰੋਮਾਂਚਕ ਮੁਕਾਬਲਾ ਹੋਇਆ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਲਖਨਊ ਨੇ MI ਦੇ ਮੂੰਹ ‘ਚੋਂ ਜਿੱਤ ਖੋਹ ਲਈ ਹੈ। ਪਹਿਲਾਂ ਖੇਡਦਿਆਂ ਲਖਨਊ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 203 ਦੌੜਾਂ ਬਣਾਈਆਂ ਸਨ। ਜਵਾਬ ‘ਚ ਇਕ ਸਮੇਂ MI ਨੇ 13 ਓਵਰਾਂ ‘ਚ 3 ਵਿਕਟਾਂ ‘ਤੇ 125 ਦੌੜਾਂ ਬਣਾ ਲਈਆਂ ਸਨ। ਸੂਰਿਆਕੁਮਾਰ ਲਗਾਤਾਰ ਚੌਕੇ ਲਗਾ ਰਹੇ ਸਨ। ਅਜਿਹਾ ਲੱਗ ਰਿਹਾ ਸੀ ਕਿ ਮੁੰਬਈ ਆਸਾਨੀ ਨਾਲ ਮੈਚ ਜਿੱਤ ਲਵੇਗੀ ਪਰ ਆਖਰੀ ਓਵਰਾਂ ‘ਚ ਲਖਨਊ ਨੇ ਜ਼ਬਰਦਸਤ ਵਾਪਸੀ ਕਰਦੇ ਹੋਏ ਮੁੰਬਈ ਨੂੰ ਨਿਰਧਾਰਤ ਓਵਰਾਂ ‘ਚ 191 ਦੌੜਾਂ ‘ਤੇ ਰੋਕ ਦਿੱਤਾ। ਲਖਨਊ ਨੇ ਇਹ ਮੈਚ 12 ਦੌੜਾਂ ਨਾਲ ਜਿੱਤ ਲਿਆ ਹੈ। ਐਮਆਈ ਲਈ ਸੂਰਿਆਕੁਮਾਰ ਯਾਦਵ ਨੇ 43 ਗੇਂਦਾਂ ਵਿੱਚ ਸਭ ਤੋਂ ਵੱਧ 67 ਦੌੜਾਂ ਬਣਾਈਆਂ।
