ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਮੌਜੂਦਾ ਮੁੱਖ ਕੋਚ ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਅਤੇ ਐਫਆਈਆਰ ਲਈ ਰਸਮੀ ਸ਼ਿਕਾਇਤ ਦਰਜ ਕਰਵਾਈ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਧਮਕੀ ਗੰਭੀਰ ਨੂੰ ਈਮੇਲ ਰਾਹੀਂ ਭੇਜੀ ਗਈ ਸੀ। ਜਿੱਥੇ ਕਿਸੇ ਨੇ ਸਿਰਫ਼ ਤਿੰਨ ਸ਼ਬਦ ਲਿਖੇ ਸਨ – I kill You.
