ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਇੱਕ ਹੋਰ ਵੱਡਾ ਬਦਲਾਅ ਕੀਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਲਾਂਭੇ ਕਰਕੇ ਹਰੀਸ਼ ਚੌਧਰੀ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਮਾਮਲਿਆਂ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਉਨ੍ਹਾਂ ਨੂੰ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਦੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰੀਸ਼ ਰਾਵਤ ਕਾਫੀ ਸਮੇਂ ਤੋਂ ਮੰਗ ਕਰਦੇ ਆ ਰਹੇ ਸਨ ਕਿ ਉਨ੍ਹਾਂ ਨੂੰ ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਮੁਕਤ ਕਰ ਦਿੱਤਾ ਜਾਵੇ। ਦਰਅਸਲ ਪੰਜਾਬ ਦੇ ਨਾਲ ਹੀ ਉੱਤਰਾਖੰਡ ’ਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਹਰੀਸ਼ ਰਾਵਤ ਉਤਰਾਖੰਡ ’ਚ ਕਾਂਗਰਸ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਦਾਅਵੇਦਾਰੀ ਪੇਸ਼ ਕਰ ਰਹੇ ਹਨ।