10 ਮਾਰਚ ਨੂੰ ਫ੍ਰੈਂਕਟਨ ਦੇ ਐਲਿਸ ਸਟਰੀਟ ‘ਤੇ ਇੱਕ ਵਰਕਸ਼ਾਪ ਵਿੱਚ ਲੱਗੀ ਅੱਗ ਦੇ ਮਾਮਲੇ ‘ਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡਿਟੈਕਟਿਵ ਸਾਰਜੈਂਟ ਮੈਟ ਲੀ ਨੇ ਕਿਹਾ ਕਿ ਇੱਕ 46 ਸਾਲਾ ਆਦਮੀ ਅਤੇ ਇੱਕ 39 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜੋੜਾ 6 ਮਈ ਨੂੰ ਹੈਮਿਲਟਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਵੇਗਾ ਜਿਨ੍ਹਾਂ ‘ਤੇ ਅੱਗ ਲਗਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ। ਮੈਟ ਲੀ ਨੇ ਕਿਹਾ ਕਿ “ਅਸੀਂ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ ਜਿਨ੍ਹਾਂ ਨੇ ਸਾਡੀ ਜਾਂਚ ਵਿੱਚ ਸਹਾਇਤਾ ਕਰਨ ਵਾਲੀ ਜਾਣਕਾਰੀ ਪ੍ਰਦਾਨ ਕੀਤੀ ਸੀ।”
