[gtranslate]

ਵੱਡੀ ਖਬਰ : ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ED ਨੇ ਕੀਤਾ ਗ੍ਰਿਫਤਾਰ

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੰਬਈ ਸਥਿਤ ਉਨ੍ਹਾਂ ਦੇ ਦਫਤਰ ‘ਚ 12 ਘੰਟੇ ਤੋਂ ਜ਼ਿਆਦਾ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੇ ਸੰਮਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਸੋਮਵਾਰ ਨੂੰ ਜਾਰੀ ਇੱਕ ਵੀਡੀਓ ਬਿਆਨ ਵਿੱਚ, 71 ਸਾਲਾ ਐਨਸੀਪੀ ਨੇਤਾ ਦੇਸ਼ਮੁਖ ਨੇ ਕਿਹਾ ਸੀ ਕਿ “ਮੇਰੇ ਵਿਰੁੱਧ ਸਾਰੇ ਦੋਸ਼ ਝੂਠੇ ਹਨ।” ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਸੋਮਵਾਰ ਦੇਰ ਰਾਤ ਕਰੀਬ ਇੱਕ ਵਜੇ ਗ੍ਰਿਫਤਾਰ ਕੀਤਾ ਗਿਆ ਹੈ।

ਈਡੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਦੇਸ਼ਮੁਖ ਪੁੱਛਗਿੱਛ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ। ਅਨਿਲ ਦੇਸ਼ਮੁਖ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਅਨਿਲ ਦੇਸ਼ਮੁਖ ਦੇ ਵਕੀਲ ਇੰਦਰਪਾਲ ਸਿੰਘ ਨੇ ਕਿਹਾ- ਅਸੀਂ 4.5 ਕਰੋੜ ਰੁਪਏ ਦੇ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰ ਰਹੇ ਹਾਂ। ਅੱਜ ਜਦੋਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਅਸੀਂ ਉਨ੍ਹਾਂ ਦੇ ਰਿਮਾਂਡ ਦਾ ਵਿਰੋਧ ਕਰਾਂਗੇ। ਦੱਸ ਦੇਈਏ ਕਿ ਦੇਸ਼ਮੁਖ ਨੇ ਆਪਣੇ ਖਿਲਾਫ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਵਿਵਾਦ ਦੇ ਵਿਚਕਾਰ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Likes:
0 0
Views:
215
Article Categories:
India News

Leave a Reply

Your email address will not be published. Required fields are marked *