[gtranslate]

ਏਜੀ ਏਪੀਐਸ ਦਿਓਲ ਨੇ ਸਿੱਧੂ ‘ਤੇ ਕੀਤਾ ਸ਼ਬਦੀ ਵਾਰ, ਕਿਹਾ – ‘ਸਿਆਸੀ ਲਾਹੇ ਲਈ ਆਪਣੀ ਸਰਕਾਰ ਦਾ ਕਰ ਰਹੇ ਨੇ ਨੁਕਸਾਨ’

ag aps deol attack on sidhu

ਪੰਜਾਬ ਦੇ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉਤੇ ਵੱਡੇ ਸ਼ਬਦੀ ਹਮਲੇ ਕੀਤੇ ਹਨ। ਏਜੀ ਪੰਜਾਬ ਦਿਓਲ ਨੇ ਨਵਜੋਤ ਸਿੰਘ ਸਿੱਧੂ ਆਪਣੇ ਸਿਆਸੀ ਫਾਇਦੇ ਲਈ ਆਪਣੀ ਹੀ ਸਰਕਾਰ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਸੂਬਾ ਸਰਕਾਰ ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੰਮਕਾਜ ਵਿੱਚ ਰੁਕਾਵਟਾਂ ਪਾ ਰਹੇ ਹਨ। ਦਿਓਲ ਨੇ ਹਾਲ ਹੀ ‘ਚ ਮੁੱਖ ਮੰਤਰੀ ਨੂੰ ਮਿਲ ਕੇ ਆਪਣੇ ਅਹੁਦੇ ਤੋਂ ਅਸਤੀਫਾ ਸੌਂਪਿਆ ਸੀ ਪਰ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ। ਸ਼ਨੀਵਾਰ ਨੂੰ ਦਿਓਲ ਕਾਂਗਰਸ ਪ੍ਰਧਾਨ ਵੱਲੋਂ ਬੇਅਦਬੀ ਅਤੇ ਨਸ਼ੇ ਦੇ ਮਾਮਲੇ ‘ਤੇ ਕੀਤੀ ਬਿਆਨਬਾਜ਼ੀ ਦੇ ਖਿਲਾਫ ਖੁੱਲ੍ਹ ਕੇ ਸਾਹਮਣੇ ਆਏ ਹਨ।

ਦਿਓਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਅਤੇ ਏਜੀ ਦੇ ਦਫ਼ਤਰ ਦੇ ਕੰਮਕਾਜ ਵਿੱਚ ਰੁਕਾਵਟਾਂ ਪਾ ਰਹੇ ਹਨ। ਦਿਓਲ ਨੇ ਕਿਹਾ ਕਿ ਸਿੱਧੂ ਦੇ ਬਿਆਨ ਨਸ਼ੀਲੇ ਪਦਾਰਥਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀਆਂ ਗੰਭੀਰ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਿੱਧੂ ਆਪਣੇ ਸਿਆਸੀ ਸਹਿਯੋਗੀਆਂ ‘ਤੇ ਸਿਆਸੀ ਲਾਹਾ ਲੈਣ ਲਈ ਗਲਤ ਜਾਣਕਾਰੀ ਫੈਲਾ ਰਹੇ ਹਨ। ਦਿਓਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਿੱਧੂ ਦੀ ਤਰਫੋਂ ਪੰਜਾਬ ਦੇ ਐਡਵੋਕੇਟ ਜਨਰਲ ਦੇ ਸੰਵਿਧਾਨਕ ਦਫਤਰ ਦਾ ਸਿਆਸੀਕਰਨ ਕਰਕੇ ਆਪਣੇ ਸੁਆਰਥੀ ਸਿਆਸੀ ਫਾਇਦੇ ਲਈ ਆਉਣ ਵਾਲੀਆਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਕੰਮਕਾਜ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *