[gtranslate]

ਸਿਏਰਾ ਲਿਓਨ ਵਿੱਚ ਤੇਲ ਟੈਂਕਰ ‘ਚ ਹੋਇਆ ਧਮਾਕਾ, 91 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ

fuel tanker blast in sierra leone

ਅਫਰੀਕੀ ਦੇਸ਼ ਸਿਏਰਾ ਲਿਓਨ ਦੀ ਰਾਜਧਾਨੀ ਫਰੀਟਾਊਨ ਵਿੱਚ ਇੱਕ ਤੇਲ ਟੈਂਕਰ ਵਿੱਚ ਧਮਾਕਾ ਹੋਇਆ ਹੈ। ਜਿਸ ਕਾਰਨ ਘੱਟੋ-ਘੱਟ 92 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਦੇਸ਼ ਦੀ ਰਾਜਧਾਨੀ ਫਰੀਟਾਊਨ ਵਿੱਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇਕ 40 ਫੁੱਟ ਉੱਚਾ ਤੇਲ ਟੈਂਕਰ ਦੂਜੇ ਵਾਹਨ ਨਾਲ ਟਕਰਾ ਗਿਆ। ਇਸ ਤੋਂ ਬਾਅਦ ਇਸ ‘ਚ ਜ਼ਬਰਦਸਤ ਧਮਾਕਾ ਹੋਇਆ। ਜਿਸ ਨਾਲ ਪੂਰੇ ਇਲਾਕੇ ‘ਚ ਹਫੜਾ ਤਫੜੀ ਮੱਚ ਗਈ। ਸਥਾਨਕ ਮੀਡੀਆ ਵੱਲੋਂ ਘਟਨਾ ਦੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਟੈਂਕਰ ਦੇ ਆਲੇ-ਦੁਆਲੇ ਲੋਕਾਂ ਦੀਆਂ ਲਾਸ਼ਾਂ ਖਿੱਲਰੀਆਂ ਦਿਖਾਈ ਦੇ ਰਹੀਆਂ ਹਨ।

ਇੱਥੋਂ ਦੇ ਮੇਅਰ ਯਵੋਨ ਅਕੀ-ਸਵਾਇਰ ਨੇ ਵੀਡੀਓ ਫੁਟੇਜ ਨੂੰ ਦੇਖ ਕੇ ਇਸ ਘਟਨਾ ਨੂੰ ‘ਭਿਆਨਕ’ ਦੱਸਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਦੱਸਣਾ ਮੁਸ਼ਕਿਲ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ। ਇੱਕ ਫੇਸਬੁੱਕ ਪੋਸਟ ਵਿੱਚ, ਮੇਅਰ ਨੇ ਕਿਹਾ ਕਿ ਇੱਕ ਅਫਵਾਹ ਸੀ ਕਿ 100 ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਹਾਲਾਂਕਿ ਅਧਿਕਾਰਤ ਮੌਤਾਂ ਦੀ ਗਿਣਤੀ ਜਾਰੀ ਕਰਦੇ ਹੋਏ, ਇੱਕ ਅਧਿਕਾਰੀ ਨੇ 92 ਲੋਕਾਂ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *