[gtranslate]

ਡਿਪਟੀ CM ਦੇ ਜਵਾਈ ਨੂੰ ਪੰਜਾਬ ਸਰਕਾਰ ਨੇ ਦਿੱਤਾ ਨੌਕਰੀ ਦਾ ਤੋਹਫ਼ਾ, ਰਾਘਵ ਚੱਢਾ ਨੇ ਕਿਹਾ – ਕਾਂਗਰਸ ‘ਹਰ ਘਰ ਰੁਜ਼ਗਾਰ’ ਦਾ ਵਾਅਦਾ ਕਰ ਰਹੀ ਪੂਰਾ

raghav chadha attack on punjab govt

ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅੱਜ ਇੱਕ ਅਹਿਮ ਅਹੁਦਾ ਸੌਂਪਿਆ ਗਿਆ ਹੈ। ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਹੈ। ਚੰਨੀ ਸਰਕਾਰ ਦੇ ਇਸ ਫੈਸਲੇ ‘ਤੇ ਆਮ ਆਦਮੀ ਪਾਰਟੀ ਨੇ ਤੰਜ ਕਸਦਿਆਂ ਸਵਾਲ ਚੁੱਕੇ ਹਨ। ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ, ਹਰ ਘਰ ਨੌਕਰੀ” ਦੇ ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ ਪਰ ਨਵੀਂ ਸੋਧ ਨਾਲ। ਜਿਸ ਤਹਿਤ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਨ। ਤਾਜ਼ਾ ਲਾਭਪਾਤਰੀ ਡਿਪਟੀ CM ਰੰਧਾਵਾ ਦਾ ਜਵਾਈ ਹੈ। ਚੰਨੀ ਮੁੱਖ ਤੌਰ ‘ਤੇ ਕੈਪਟਨ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।

ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *