ਅਕਸ਼ੈ ਕੁਮਾਰ ਅਤੇ ਕੈਟਰੀਨਾ ਕੈਫ ਦੀ ਫਿਲਮ ‘ਸੂਰਿਆਵੰਸ਼ੀ’ 5 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ। ਫਿਲਮ ਨੇ ਪਹਿਲੇ ਦਿਨ ਕਰੀਬ 26 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਇਸ ਫਿਲਮ ਨੂੰ ਲੈ ਕੇ ਵਿਰੋਧ ਦੇ ਚਲਦੇ ਫਿਲਮ ਦੀ ਕਮਾਈ ‘ਤੇ ਫਰਕ ਪਿਆ ਹੈ। ਦੀਵਾਲੀ ਦੇ ਮੌਕੇ ‘ਤੇ ਰਿਲੀਜ਼ ਹੋਈ ਇਸ ਫਿਲਮ ਤੋਂ ਮੇਕਰਸ ਨੂੰ ਕਾਫੀ ਉਮੀਦਾਂ ਹਨ।
ਪਰ ਪੰਜਾਬ ਵਿੱਚ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਨਵੀਂ ਫਿਲਮ ‘ਸੂਰਿਆਵੰਸ਼ੀ’ ਦਾ ਸਖ਼ਤ ਵਿਰੋਧ ਹੋਇਆ ਹੈ। ਕਿਸਾਨਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਈ ਥਾਵਾਂ ‘ਤੇ ਸਿਨੇਮਾਘਰਾਂ ਵਿੱਚ ਇਸ ਫ਼ਿਲਮ ਦੇ ਸ਼ੋਅ ਰੁਕਵਾ ਦਿੱਤੇ। ਕਈ ਥਾਈਂ ਕਿਸਾਨ ਜਥੇਬੰਦੀਆਂ ਨੇ ਇਸ ਫਿਲਮ ਵਿਰੁੱਧ ਰੋਸ ਪ੍ਰਦਰਸ਼ਨ ਵੀ ਕੀਤਾ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੋਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ, ਜਿਸ ਕਾਰਨ ਫਿਲਮ ਨਹੀਂ ਚੱਲਣ ਦਿੱਤੀ ਜਾਵੇਗੀ।