ਵੀਰਵਾਰ ਨੂੰ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੁੱਝ ਮੀਡੀਆਂ ਰਿਪੋਰਟਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਈ ਅਦਾਕਾਰਾ ਸੋਨੀਆ ਮਾਨ 12 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਣ ਜਾ ਰਹੀ ਹੈ।
ਉੱਥੇ ਹੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਦਾਕਾਰਾ ਸੋਨੀਆ ਮਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਪਾਰਟੀ ਵਿੱਚ ਸ਼ਾਮਿਲ ਹੋਣਗੇ। ਕਿਹਾ ਜਾ ਰਿਹਾ ਹੈ ਕਿ ਸੋਨੀਆ ਮਾਨ ਨੂੰ ਮੋਹਾਲੀ ਤੋਂ ਪਾਰਟੀ ਵੱਲੋਂ ਉਮੀਦਵਾਰ ਵੀ ਬਣਾਇਆ ਜਾ ਸਕਦਾ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਸੋਨੀਆ ਮਾਨ ਵੱਲੋਂ ਲਗਾਤਾਰ ਕਿਸਾਨ ਅੰਦੋਲਨ ‘ਚ ਹਿੱਸਾ ਲਿਆ ਜਾ ਰਿਹਾ ਹੈ।