ਕੈਂਟਰਬਰੀ ‘ਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਕੈਂਟਰਬਰੀ ਵਿੱਚ ਇੱਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਐਤਵਾਰ ਸ਼ਾਮ ਕਰੀਬ 6.35 ਵਜੇ ਵਾਈਮਾਕਰੀਰੀ ਜ਼ਿਲੇ ਦੇ ਸਾਊਥ ਆਇਅਰ ਰੋਡ ਅਤੇ ਬਰਨਟ ਹਿੱਲ ਰੋਡ ਦੇ ਇੰਟਰਸੈਕਸ਼ਨ ‘ਤੇ ਕਾਰ ਅਤੇ ਟਰੱਕ ਦੀ ਟੱਕਰ ਹੋਈ ਹੈ।
ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਚੌਥਾ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਫਿਲਹਾਲ ਹਾਦਸੇ ਦੀ ਜਾਂਚ ਜਾਰੀ ਹੈ।