ਨਿਊਜ਼ੀਲੈਂਡ ਵਿੱਚ ਕੋਵਿਡ -19 ਕਾਰਨ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। 70 ਸਾਲ ਦੀ ਉਮਰ ਦੇ ਵਿਅਕਤੀ ਦੀ ਆਕਲੈਂਡ ਸਿਟੀ ਹਸਪਤਾਲ ਵਿੱਚ ਵਾਇਰਸ ਟੈਸਟ ਸਕਾਰਾਤਮਕ (positive ) ਆਉਣ ਤੋਂ ਬਾਅਦ ਮੌਤ ਹੋ ਗਈ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ, “ਮਰੀਜ਼, ਜੋ 70 ਸਾਲ ਦਾ ਸੀ, ਨੂੰ 11 ਨਵੰਬਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਕੋਵਿਡ -19 ਟੈਸਟ ਸਕਾਰਾਤਮਕ ਆਇਆ ਸੀ। ਸਾਡੇ ਵਿਚਾਰ ਇਸ ਡੂੰਘੇ ਦੁੱਖ ਦੀ ਘੜੀ ਵਿੱਚ ਮਰੀਜ਼ ਦੇ whānau ਅਤੇ ਦੋਸਤਾਂ ਨਾਲ ਹਨ।
“ਅਸੀਂ ਆਕਲੈਂਡ ਸਿਟੀ ਹਸਪਤਾਲ ਦੀ ਟੀਮ ਅਤੇ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਉਹਨਾਂ ਦੀ ਲਗਾਤਾਰ ਮਿਹਨਤ ਅਤੇ ਸਮਰਪਣ ਲਈ ਵੀ ਧੰਨਵਾਦ ਕਹਿਣਾ ਚਾਹਾਂਗੇ।” ਇਸ ਵਿਅਕਤੀ ਦੀ ਮੌਤ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 35 ਹੋ ਗਈ ਹੈ।