[gtranslate]

‘ਕਿਸਾਨਾਂ ਦੀ ਸ਼ਹਾਦਤ ਅਮਰ ਰਹੇਗੀ’, ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਬੋਲੇ ਕੇਜਰੀਵਾਲ

the martyrdom of farmers will be immortal

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁੱਕਰਵਾਰ ਸਵੇਰੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਕਰਵਾਉਣ ਲਈ ਅੰਦੋਲਨ ਕਰ ਰਹੇ ਕਿਸਾਨਾਂ ਨੇ ਆਪਣੇ 700 ਤੋਂ ਵੱਧ ਭਰਾਵਾਂ ਨੂੰ ਗੁਆ ਦਿੱਤਾ ਹੈ।

ਕੇਜਰੀਵਾਲ ਨੇ ਟਵੀਟ ਕਰ ਕੇ ਲਿਖਿਆ, “ਪ੍ਰਕਾਸ਼ ਦਿਵਸ ਦੇ ਦਿਨ ਅੱਜ ਕਿੰਨੀ ਵੱਡੀ ਖੁਸ਼ਖਬਰੀ ਮਿਲੀ ਹੈ। ਤਿੰਨੋਂ ਕਾਨੂੰਨ ਰੱਦ। 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਹਨ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਇਸ ਦੇਸ਼ ਦੇ ਕਿਸਾਨਾਂ ਨੇ ਕਿਸ ਤਰ੍ਹਾਂ ਆਪਣੀਆਂ ਜਾਨਾਂ ਦੀ ਬਾਜ਼ੀ ਲਗਾ ਕੇ ਖੇਤੀ ਅਤੇ ਕਿਸਾਨਾਂ ਨੂੰ ਬਚਾਇਆ ਸੀ।ਮੇਰੇ ਦੇਸ਼ ਦੇ ਕਿਸਾਨਾਂ ਨੂੰ ਮੇਰਾ ਸਲਾਮ।”

Leave a Reply

Your email address will not be published. Required fields are marked *